A Punjabi News Channel for latest punjabi news of Punjab (India) abroad. This channel managed by CCS Network.
You can contact us for any information on our email malwanews@hotmail.com
you can read punjabi news also on our website www.malwanews.com
Contact us for more information : +91-9876071600
Facebook Page Link : www.facebook.com/malwanews3
Instagrame : www.instagram.com/malwanewsofficial/
#punjabinews #punjabnews #indianews #todaynews #top10news #punjabupdates #punjabpolitics #punjabelection #malwanews #breakingnews #tvnews #punjabichannel #punjabitvchannel #newschannel #newsvideo #malwanewstv #malwanewslive #malwanewsyoutube #malwanewschannel #malwa #newslive
#punjabwalachannel #livetv #liveupdates #PunjabPolitics #punjabinewvideo
#PunjabiMedia
#PunjabiNewsLive
#PunjabToday
#SikhNews
#PunjabBreakingNews
#PunjabNewsChannel
#PunjabiCurrentAffairs
#DesiNews
#PunjabiJournalism
#PunjabiBulletin
#PunjabElections
#PunjabiReport
#PunjabLiveUpdates
#PunjabiTrendingNews
Malwa News
ਸੀ.ਐੱਮ. ਭਗਵੰਤ ਮਾਨ ਨੇ ਟਵੀਟ ਕਰਦਿਆਂ ਦੱਸਿਆ ਕਿ ਅੱਜ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਜੀ ਨਾਲ ਅਹਿਮ ਮੀਟਿੰਗ ਹੋਈ। ਪੰਜਾਬ ਨੂੰ ਨਿਰਵਿਘਨ ਬਿਜਲੀ ਅਤੇ ਕੋਲੇ ਦੀ ਸਪਲਾਈ ਦੇ ਮੁੱਦਿਆਂ ’ਤੇ ਸਾਰਥਕ ਚਰਚਾ ਕੀਤੀ। ਕੇਂਦਰ ਨੂੰ ਦੱਸਿਆ ਕਿ ਪੰਜਾਬ ਦੇਸ਼ ਦੇ ਅੰਨ ਭੰਡਾਰ ਲਈ 180 ਲੱਖ ਮੀਟ੍ਰਿਕ ਟਨ ਚੌਲਾਂ ਦਾ ਯੋਗਦਾਨ ਪਾਉਂਦਾ ਹੈ, ਜਿਸ ਲਈ ਨਿਰਵਿਘਨ ਬਿਜਲੀ ਦੀ ਸਪਲਾਈ ਬੇਹੱਦ ਜ਼ਰੂਰੀ ਹੈ। ਖੁਸ਼ੀ ਹੈ ਕਿ ਮੰਤਰੀ ਸਾਹਿਬ ਨੇ ਸਾਡੀਆਂ ਲਗਭਗ ਸਾਰੀਆਂ ਮੰਗਾਂ ਮੰਨਦਿਆਂ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਦਾ ਭਰੋਸਾ ਦਿੱਤਾ ਹੈ। ਪੰਜਾਬ ਦੇਸ਼ ਦੇ ਅੰਨ ਭੰਡਾਰ ਵਿੱਚ ਆਪਣਾ ਯੋਗਦਾਨ ਪਾਉਂਦਾ ਰਹੇਗਾ।
ਇਨਕਲਾਬ ਜ਼ਿੰਦਾਬਾਦ!
52 minutes ago | [YT] | 6
View 0 replies
Malwa News
ਪੰਜਾਬ-ਹਰਿਆਣਾ ਹਾਈ ਕੋਰਟ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਫਰਾਂਸ ਦੌਰੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਹਾਈ ਕੋਰਟ ਨੇ ਕੇਂਦਰ ਸਰਕਾਰ ਤੋਂ ਵੀ ਜਵਾਬ ਮੰਗਿਆ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਬਿਨਾਂ ਕੋਈ ਕਾਰਨ ਦੱਸੇ ਮੁੱਖ ਮੰਤਰੀ ਮਾਨ ਦੇ ਫਰਾਂਸ ਦੌਰੇ ਨੂੰ ਰੱਦ ਕਰ ਦਿੱਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਪੈਰਿਸ ਵਿਖੇ ਹੋਣ ਵਾਲੇ ਅੰਤਰਰਾਸ਼ਟਰੀ ਫੂਡ ਮੇਲੇ ਵਿੱਚ ਸ਼ਾਮਲ ਹੋਣ ਲਈ ਫਰਾਂਸ ਜਾਣਾ ਸੀ।
3 hours ago | [YT] | 10
View 0 replies
Malwa News
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫਰਾਂਸ ਦੌਰੇ ਨੂੰ ਮਨਜ਼ੂਰੀ ਨਾ ਦੇਣ ਦੇ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਪਣਾਉਂਦਿਆਂ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ। ਕੇਂਦਰ ਸਰਕਾਰ ਵੱਲੋਂ ਬਿਨਾਂ ਕੋਈ ਕਾਰਨ ਦੱਸੇ ਮੁੱਖ ਮੰਤਰੀ ਮਾਨ ਦਾ ਫਰਾਂਸ ਦੌਰਾ ਰੱਦ ਕਰ ਦਿੱਤਾ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਪੈਰਿਸ ਵਿੱਚ ਹੋਣ ਵਾਲੇ ਅੰਤਰਰਾਸ਼ਟਰੀ ਫੂਡ ਮੇਲੇ ਵਿੱਚ ਸ਼ਾਮਲ ਹੋਣ ਲਈ ਫਰਾਂਸ ਜਾਣਾ ਸੀ। ਇਸ ਮਾਮਲੇ ਨੂੰ ਲੈ ਕੇ ਹਾਈ ਕੋਰਟ ਨੇ ਕੇਂਦਰ ਸਰਕਾਰ ਤੋਂ ਪੂਰੀ ਸਥਿਤੀ ਸਪੱਸ਼ਟ ਕਰਨ ਲਈ ਜਵਾਬ ਤਲਬ ਕੀਤਾ ਹੈ।
3 hours ago | [YT] | 9
View 0 replies
Malwa News
ਅਮਰਜੀਤ ਸਿੰਘ ਚਾਵਲਾ ਮਾਮਲੇ ਦੀ ਜਾਂਚ ਵਿੱਚ SIT ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ ਸਬੰਧੀ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਅਤੇ ਸਰਬਜੀਤ ਸਿੰਘ ਝਿੰਜਰ ਨੂੰ ਸੰਮਨ ਜਾਰੀ ਕੀਤੇ ਗਏ ਹਨ। SIT ਵੱਲੋਂ ਦੋਵਾਂ ਆਗੂਆਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ, ਤਾਂ ਜੋ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਇਆ ਜਾ ਸਕੇ ਅਤੇ ਸਬੰਧਤ ਤੱਥਾਂ ਦੀ ਪੜਤਾਲ ਕੀਤੀ ਜਾ ਸਕੇ।
3 hours ago | [YT] | 3
View 0 replies
Malwa News
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਸੰਗਠਨ ਵਿੱਚ ਨਵੀਂ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਨੇ ਦੀਪਕ ਬਾਲੀ ਨੂੰ ਜਲੰਧਰ ਕੈਂਟ ਹਲਕੇ ਦਾ ਇੰਚਾਰਜ ਨਿਯੁਕਤ ਕਰਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪੀ ਹੈ।
4 hours ago | [YT] | 0
View 0 replies
Malwa News
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਕਰਨਗੇ ਕੇਂਦਰੀ ਊਰਜਾ ਮੰਤਰੀ ਨਾਲ ਮੀਟਿੰਗ
6 hours ago | [YT] | 22
View 0 replies
Malwa News
ਪੰਜਾਬ ਪੁਲੀਸ ਨੂੰ ਵੱਡੀ ਸਫਲਤਾ। ਗੈਂਗਸਟਰ ਗੁਰਲਾਲ ਸਿੰਘ ਕਰ ਲਿਆ ਗ੍ਰਿਫਤਾਰ
7 hours ago | [YT] | 7
View 0 replies
Malwa News
ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਦਿੱਲੀ ਦੌਰੇ 'ਤੇ
ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਖੱਟਰ ਨਾਲ ਕਰਨਗੇ ਮੁਲਾਕਾਤ
ਦੁਪਹਿਰ 3 ਵਜੇ ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਖੱਟਰ ਨੂੰ ਮਿਲਣਗੇ ਮੁੱਖ ਮੰਤਰੀ ਮਾਨ
20 hours ago | [YT] | 28
View 0 replies
Malwa News
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਲਕਾ ਚੱਬੇਵਾਲ ਦੇ ਪਿੰਡ ਹਰਖੋਵਾਲ ਵਿਖੇ ਨਵੇਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਕਰਕੇ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕੀਤਾ। ਪੰਜਾਬ ਸਰਕਾਰ ਵੱਲੋਂ ਪੁਰਾਣੇ ਪੇਂਡੂ ਸਿਹਤ ਕੇਂਦਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ, ਜਿੱਥੇ ਲੋਕਾਂ ਨੂੰ ਮੁਫ਼ਤ ਮੈਡੀਕਲ ਟੈਸਟਾਂ ਅਤੇ ਦਵਾਈਆਂ ਦੀ ਸਹੂਲਤ ਮਿਲੇਗੀ। ਇਸ ਮੌਕੇ ਮੁੱਖ ਮੰਤਰੀ ਨੇ ਕਲੀਨਿਕ ਵਿੱਚ ਡਾਕਟਰਾਂ, ਫਾਰਮੇਸੀ, ਟੈਸਟਿੰਗ ਲੈਬ ਅਤੇ ਮਰੀਜ਼ਾਂ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਦਾ ਵਾਅਦਾ ਹੈ ਕਿ ਪੰਜਾਬ ਦੇ ਹਰ ਆਮ ਨਾਗਰਿਕ ਨੂੰ ਘਰ ਦੇ ਨੇੜੇ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਪੰਜਾਬੀਆਂ ਦੀ ਸਿਹਤ ਅਤੇ ਤੰਦਰੁਸਤੀ ਸਰਕਾਰ ਦੀ ਸਭ ਤੋਂ ਵੱਡੀ ਪਹਿਲ ਹੈ।
ਇਨਕਲਾਬ ਜ਼ਿੰਦਾਬਾਦ!
1 day ago | [YT] | 17
View 0 replies
Malwa News
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਪੰਜਾਬ ਨੂੰ 153 ਨਵੇਂ ‘ਆਮ ਆਦਮੀ ਕਲੀਨਿਕ’ ਸਮਰਪਿਤ ਕੀਤੇ ਗਏ ਹਨ, ਜਿਨ੍ਹਾਂ ਦਾ ਉਦਘਾਟਨ ਪਿੰਡ ਹਰਖੋਵਾਲ (ਚੱਬੇਵਾਲ) ਵਿਖੇ ਹੋਈ ਵਿਸ਼ਾਲ ਜਨ ਸਭਾ ਦੌਰਾਨ ਕੀਤਾ ਗਿਆ। ਇਨ੍ਹਾਂ ਨਵੇਂ ਕਲੀਨਿਕਾਂ ਨਾਲ ਪੰਜਾਬ ਵਿੱਚ ਕੁੱਲ ਕਲੀਨਿਕਾਂ ਦੀ ਗਿਣਤੀ 1,245 ਹੋ ਗਈ ਹੈ। CM ਮਾਨ ਨੇ ਦੱਸਿਆ ਕਿ ਹੁਣ ਤੱਕ ਇਨ੍ਹਾਂ ਕਲੀਨਿਕਾਂ ਰਾਹੀਂ ਸਾਢੇ 6 ਕਰੋੜ ਤੋਂ ਵੱਧ ਵਾਰ ਮਰੀਜ਼ ਮੁਫ਼ਤ ਦਵਾਈਆਂ ਅਤੇ ਟੈਸਟਾਂ ਦੀ ਸਹੂਲਤ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਿਆਸੀ ਨਾਅਰੇਬਾਜ਼ੀ ਨਹੀਂ, ਸਗੋਂ ਲੋਕਾਂ ਦੀ ਸਿਹਤ, ਸਿੱਖਿਆ ਅਤੇ ਰੁਜ਼ਗਾਰ ਯਕੀਨੀ ਬਣਾਉਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰਵਾਇਤੀ ਪਾਰਟੀਆਂ ਵੱਲੋਂ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਲੋਕਾਂ ਦਾ ਪਿਆਰ ਅਤੇ ਵਿਸ਼ਵਾਸ ਹੀ ਉਨ੍ਹਾਂ ਦੀ ਤਾਕਤ ਹੈ। ਇਨਕਲਾਬ ਜ਼ਿੰਦਾਬਾਦ!
1 day ago | [YT] | 17
View 0 replies
Load more